ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਸੰਜੇ ਨੇ ਦੱਸਿਆ ਕਿ ਉਸ ਨੇ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਹ ਰੈੱਡ ਲਾਈਟ ਏਰੀਆ ‘ਚ ਗਿਆ ਸੀ। ਰਸਤੇ ਵਿਚ ਉਸ ਨੇ ਇਕ ਲੜਕੀ ਨੂੰ ਛੇੜਿਆ ਅਤੇ ਉਸ ਦੀ ਪ੍ਰੇਮਿਕਾ ਤੋਂ ਨਗਨ ਤਸਵੀਰਾਂ ਵੀ ਮੰਗੀਆਂ, ‘ਇੰਡੀਆ ਟੂਡੇ’ ਦੀ ਰਿਪੋਰਟ ਮੁਤਾਬਕ ਸੰਜੇ ਨੇ ਇਹ ਸਾਰੀਆਂ ਗੱਲਾਂ ਇਕ ਦਿਨ ਪਹਿਲਾਂ 25 ਅਗਸਤ ਨੂੰ ਪੋਲੀਗ੍ਰਾਫ ਟੈਸਟ ਵਿਚ ਕਹੀਆਂ ਸਨ। ਪੁਲਿਸ ਹਿਰਾਸਤ ‘ਚ ਵੀ ਸੰਜੇ ਨੇ ਬਲਾਤਕਾਰ ਅਤੇ ਕਤਲ ਦੀ ਗੱਲ ਕਬੂਲੀ ਸੀ। ਕਤਲ ਅਤੇ ਬਲਾਤਕਾਰ ਦੇ 18 ਦਿਨਾਂ ਬਾਅਦ ਸੰਜੇ ਦਾ ਕਬੂਲਨਾਮਾ ਸਾਹਮਣੇ ਆਇਆ ਹੈ। ਆਰਜੀ ਕਾਰ ਮੈਡੀਕਲ ਕਾਲਜ ਵਿੱਚ 8 ਅਤੇ 9 ਅਗਸਤ ਦੀ ਰਾਤ ਨੂੰ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ।9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿੱਚ ਲੜਕੀ ਦੀ ਅਰਧ ਨਗਨ ਲਾਸ਼ ਮਿਲੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
