Site icon Geo Punjab

ਕ੍ਰਾਈਮ ਸੀਨ: ਸ਼੍ਰੀਨਗਰ ਤੋਂ ਪੰਜਾਬ ‘ਚ ਫੜੀ ਗਈ ਹੈਰੋਇਨ… – ਪੰਜਾਬੀ ਨਿਊਜ਼ ਪੋਰਟਲ


ਕ੍ਰਾਈਮ ਸੀਨ: ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਜੀ.ਟੀ.ਰੋਡ ਮੁਕੇਰੀਆਂ ‘ਤੇ ਨਾਕਾਬੰਦੀ ਦੌਰਾਨ ਸ੍ਰੀਨਗਰ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਬੀਏ ਦੂਜੇ ਸਾਲ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਆਈਜੀ ਸਪੈਸ਼ਲ ਟਾਸਕ ਫੋਰਸ ਪੰਜਾਬ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਜੀ.ਟੀ ਰੋਡ ਮੁਕੇਰੀਆਂ ‘ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਜਦੋਂ ਮੋਟਰਸਾਈਕਲ ‘ਤੇ ਆ ਰਹੇ ਇੱਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਘਬਰਾ ਗਿਆ। ਵਾਪਸ ਮੁੜਿਆ

ਪੁਲਸ ਪਾਰਟੀ ਨੇ ਜਦੋਂ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ ‘ਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਨੌਜਵਾਨ ਦੀ ਪਛਾਣ ਮੁਹੰਮਦ ਅਸਲਮ ਵਾਸੀ ਜੰਮੂ-ਕਸ਼ਮੀਰ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਐਸਟੀਐਫ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ।




Exit mobile version