ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਸੰਸਦ ਮੈਂਬਰ ਚੁਣੀ ਗਈ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ ਦੀ ਇੱਕ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਚੰਡੀਗੜ੍ਹ ਏਅਰਪੋਰਟ ਤੋਂ ਸਾਹਮਣੇ ਆਈ ਹੈ। ਸੀਆਈਐਸਐਫ ਦੀ ਇੱਕ ਮਹਿਲਾ ਸਿਪਾਹੀ ਨੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ। ਕੰਗਨਾ ਨੇ ਕਿਸਾਨ ਅੰਦੋਲਨ ‘ਚ ਮਹਿਲਾ ਕਿਸਾਨਾਂ ਨੂੰ ਲੈ ਕੇ ਬਿਆਨ ਦਿੱਤਾ ਸੀ। ਇਸ ਤੋਂ ਦੁਖੀ ਹੋ ਕੇ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਕੁਲਵਿੰਦਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਘਟਨਾ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਵਾਪਰੀ। ਕੰਗਨਾ ਨੇ ਦਿੱਲੀ ਤੋਂ ਚੰਡੀਗੜ੍ਹ ਜਾਣਾ ਸੀ। ਸੀਆਈਐਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਸੁਰੱਖਿਆ ਜਾਂਚ ਦੌਰਾਨ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਕੰਗਨਾ ਦੇ ਨਾਲ ਆਏ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਕੰਗਨਾ ਨੇ ਇਸ ਘਟਨਾ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਹ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।