ਚੰਡੀਗੜ੍ਹ, 20 ਜਨਵਰੀ
ਪੰਜਾਬ ਸਰਕਾਰ ਨੇ ਸ: ਕੰਵਰਦੀਪ ਸਿੰਘ ਨੂੰ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਨਿਯਮ ਅਤੇ ਸ਼ਰਤਾਂ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਕਮਿਸ਼ਨ, 2005 ਦੇ ਤਹਿਤ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।
ਇਸ ਸਬੰਧੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ 19 ਜਨਵਰੀ, 2023 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

