ਭਲਕੇ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਦਾਅਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਸਾਰੇ ਪੋਲਿੰਗ ਬੂਥਾਂ ਨੂੰ ਵਾਇਰਲੈੱਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਕੁੱਲ ਪੋਲਿੰਗ ਸਟੇਸ਼ਨਾਂ ਨਾਲ ਜੋੜਿਆ ਗਿਆ ਹੈ। ਜਿਸ ਨਾਲ ਉਨ੍ਹਾਂ ਦੀ ਹਰਕਤ ‘ਤੇ ਨਜ਼ਰ ਰੱਖੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਡਿਜੀਟਲ ਲੈਣ-ਦੇਣ ‘ਤੇ ਵੀ ਵਿਸ਼ੇਸ਼ ਨਜ਼ਰ ਰੱਖ ਰਿਹਾ ਹੈ। ਕਿਉਂਕਿ ਚੋਣ ਕਮਿਸ਼ਨ ਨੇ 50 ਹਜ਼ਾਰ ਤੋਂ ਵੱਧ ਨਕਦੀ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ‘ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਨਕਦੀ ਜ਼ਬਤ ਕਰ ਲਈ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।