ਚੰਡੀਗੜ੍ਹ: ਖਰੜ ਤੋਂ ਹੁਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਇੱਥੇ ਸਟੇਟ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਨੇ ਵਿਦੇਸ਼ ‘ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ ਹੈ। ਤੂੜੀ ਦਾ ਹੱਲ ਲੱਭਿਆ, ਆਹ ਪੰਜਾਬੀ ਨੇ ਬਣਾ ਲਈ ਸੁਪਰ ਮਸ਼ੀਨ, ਖਰੀਦਦਾਰਾਂ ਦੀ ਹੋਈ ਭੀੜ D5 ਚੈਨਲ ਪੰਜਾਬੀ ਦੀ ਜਾਣਕਾਰੀ ਅਨੁਸਾਰ ਉਸ ਕੋਲੋਂ 100 ਗ੍ਰਾਮ ਤੋਂ ਵੱਧ ਹੈਰੋਇਨ ਵੀ ਮਿਲੀ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅਨਮੋਲ ਦੀਪ ਵਜੋਂ ਹੋਈ ਹੈ ਅਤੇ ਉਹ ਤਰਨਤਾਰਨ ਦਾ ਰਹਿਣ ਵਾਲਾ ਹੈ। ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ। ਦੱਸ ਦੇਈਏ ਕਿ ਇਸ ਦੇ ਜ਼ਰੀਏ ਪੁਲਿਸ ਨੂੰ ਸਰਹੱਦ ਪਾਰੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਬਾਰੇ ਸੁਰਾਗ ਮਿਲ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।