ਖਰੜ ਪੁਲਿਸ ਨੇ ਇੱਕ ਤਸਕਰ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ

ਖਰੜ ਪੁਲਿਸ ਨੇ ਇੱਕ ਤਸਕਰ ਨੂੰ 2 ਕਿਲੋ 600 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ


ਪੰਜਾਬ ਪੁਲਿਸ ਨੇ ਨਸ਼ੇ ਦੀ ਰੋਕਥਾਮ ਵਿੱਚ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਮੁਹਾਲੀ ਪੁਲਿਸ ਖਰੜ ਵਿਵੇਕਸ਼ੀਲ ਸੋਨੀ ਆਈ.ਪੀ.ਐਸ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਚੈਕਿੰਗ ਦੌਰਾਨ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ – ਪੰਜਾਬ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ
ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਯੂਪੀ ਦਾ ਰਹਿਣ ਵਾਲਾ 46 ਸਾਲਾ ਵਿਅਕਤੀ ਇਸਰਾਰ ਖਾਨ ਮੁਹਾਲੀ ਵਿਖੇ ਅਫੀਮ ਦਾ ਕਾਰੋਬਾਰ ਕਰਦਾ ਹੈ। ਜੋ ਅੱਜ ਅਫੀਮ ਸਪਲਾਈ ਕਰਨ ਲਈ ਆ ਰਿਹਾ ਸੀ, ਨੂੰ ਅੱਜ ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਉਸ ਦੇ ਹੱਥ ਵਿਚ ਇਕ ਲਿਫਾਫਾ ਸੀ, ਜਿਸ ਵਿਚੋਂ ਪੁਲਸ ਦੀ ਰਿਪੋਰਟ ਅਨੁਸਾਰ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ। ਜਿਸਦੇ ਬਾਅਦ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਦੋਸ਼ੀ ਦਾ 2 ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ।

Leave a Reply

Your email address will not be published. Required fields are marked *