ਜ਼ਿਲੇ ‘ਚ ਪਸ਼ੂਆਂ ‘ਚ ਚਮੜੀ ਦੀ ਬੀਮਾਰੀ ਹੋਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ‘ਚ ਭੇਜੀਆਂ ਗਈਆਂ ਹਨ ਅਤੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਰੂਪਨਗਰ ਡਾ: ਬਹਾਦਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਕ ਚਮਕੌਰ ਸਾਹਿਬ ਅਤੇ ਮੋਰਿੰਡਾ ਲਈ ਮੋਬਾਈਲ ਨੰਬਰ +918146711665, ਰੂਪਨਗਰ ਲਈ +91 94170-72983 ਅਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਨਨਗੜ੍ਹ ਸਾਹਿਬ ਲਈ +91 99153 03126 ‘ਤੇ ਸੰਪਰਕ ਕਰਨ।
