ਖੇਡ ਮੰਤਰੀ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤਗੜ੍ਹ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਇੰਦਰਜੀਤ ਕੌਰ ਜੋ ਕਿ 62 ਸਾਲ ਦੀ ਉਮਰ ਦੇ ਸਨ, ਦਾ ਬੀਤੀ ਰਾਤ ਬਠਿੰਡਾ ਵਿਖੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤੀ, ਪੁੱਤਰ ਅਤੇ ਧੀ ਛੱਡ ਗਈ ਹੈ। ਖੇਡ ਮੰਤਰੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼੍ਰੀਮਤੀ ਇੰਦਰਜੀਤ ਕੌਰ ਨੇ ਜਿੱਥੇ ਅਧਿਆਪਨ ਦੇ ਕਿੱਤੇ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ, ਉੱਥੇ ਉਨ੍ਹਾਂ ਨੇ ਆਪਣੀ ਬੇਟੀ ਅਵਨੀਤ ਕੌਰ ਸਿੱਧੂ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਫੁੱਲਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ, ਜਿਸ ਨੂੰ ਦੇਖਦਿਆਂ ਮਾਲਵੇ ਦੀਆਂ ਲੜਕੀਆਂ ਖੇਤਰ ਨੂੰ ਖੇਡਾਂ ਵਿੱਚ ਆਉਣ ਲਈ ਪ੍ਰੇਰਿਤ ਕੀਤਾ। ਮੀਤ ਹੇਅਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇੰਦਰਜੀਤ ਕੌਰ ਦਸਮੇਸ਼ ਕਾਲਜ ਬਾਦਲ ਤੋਂ ਲਾਇਬ੍ਰੇਰੀਅਨ ਵਜੋਂ ਸੇਵਾਮੁਕਤ ਹੋਈ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਸਿੱਧੂ ਜੋ ਕਿ ਇੱਕ ਅਗਾਂਹਵਧੂ ਵਿਅਕਤੀ ਸਨ, ਵੀ ਪੱਤਰਕਾਰੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਬੇਟੀ ਅਵਨੀਤ ਕੌਰ ਸਿੱਧੂ ਜੋ ਕਿ ਮਲੇਰਕੋਟਲਾ ਦੇ ਐੱਸ.ਐੱਸ.ਪੀ. ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੀ ਪਹਿਲੀ ਮਹਿਲਾ ਓਲੰਪੀਅਨ, ਰਾਸ਼ਟਰਮੰਡਲ ਅਤੇ ਏਸ਼ੀਅਨ ਖੇਡਾਂ ਦੀ ਜੇਤੂ ਅਤੇ ਅਰਜੁਨ ਐਵਾਰਡੀ ਹੈ। ਉਸਦਾ ਜਵਾਈ ਅਤੇ ਅਵਨੀਤ ਦਾ ਪਤੀ ਰਾਜਪਾਲ ਸਿੰਘ ਇੱਕ ਸਾਬਕਾ ਭਾਰਤੀ ਹਾਕੀ ਕਪਤਾਨ ਹੈ। ਉਸ ਦਾ ਪੁੱਤਰ ਮਨਮੀਤ ਸਿੰਘ ਪੇਸ਼ੇ ਤੋਂ ਵਕੀਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *