ਅਰਯਜੀਤ ਸਿੰਘ ਹੁੰਦਲ 8 ਗੋਲ ਕਰਕੇ ਦੂਜੇ ਟਾਪ ਸਕੋਰਰ ਬਣੇ। ਚੰਡੀਗੜ੍ਹ: ਓਮਾਨ ਦੇ ਸਾਲਾਹ ਸ਼ਹਿਰ ਵਿੱਚ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਜੂਨੀਅਰ ਹਾਕੀ ਟੀਮ ਨੇ ਖ਼ਿਤਾਬ ਜਿੱਤ ਲਿਆ ਹੈ। ਭਾਰਤ ਨੇ ਬੀਤੀ ਰਾਤ ਖੇਡੇ ਗਏ ਫਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਟੂਰਨਾਮੈਂਟ ਜਿੱਤਣ ਵਾਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਅਤੇ 2004 ‘ਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ ਰਾਜਾ ਵੜਿੰਗ ਦੀ ਕਾਂਗਰਸੀ ਵਿਧਾਇਕ ਨਾਲ ਹੋਈ ਝੜਪ ਨੇ ਪੰਜਾਬ ਕਾਂਗਰਸ ‘ਚ ਫਿਰ ਮਚਾਈ ਹਲਚਲ! | D5 Channel Punjabi ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ‘ਤੇ ਸਮੁੱਚੀ ਭਾਰਤੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਲੜਕਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਜਿੱਤ ਤੋਂ ਸਾਫ਼ ਹੈ ਕਿ ਹਾਕੀ ਵਿੱਚ ਭਾਰਤ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੇ ਸਾਂਝੇ ਯਤਨਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ। ਮੀਤ ਹੇਅਰ ਨੇ ਇਸ ਸਾਲ ਦਸੰਬਰ ‘ਚ ਕੁਆਲਾਲੰਪੁਰ ‘ਚ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਭਾਰਤੀ ਟੀਮ ਵਧੀਆ ਪ੍ਰਦਰਸ਼ਨ ਕਰੇਗੀ। ਨਵਜੋਤ ਸਿੱਧੂ-ਬਿਕਰਮ ਮਜੀਠੀਆ ਦੀ ਜੱਫੀ, ‘ਆਪ’ ਦਾ ਸਿਆਸੀ ਮੋੜ! | D5 ਚੈਨਲ ਪੰਜਾਬੀ | ਮਲਵਿੰਦਰ ਕੰਗ ਧਿਆਨ ਯੋਗ ਹੈ ਕਿ ਸਾਲਾਹ ਵਿਖੇ ਖੇਡੇ ਗਏ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਪੜਾਅ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਸਿਖਰ ’ਤੇ ਰਹੀ। ਸੈਮੀਫਾਈਨਲ ਮੈਚ ‘ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫਾਈਨਲ ‘ਚ ਪਾਕਿਸਤਾਨ ਖਿਲਾਫ 2-1 ਨਾਲ ਜਿੱਤ ਦਰਜ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਮਿੰਟ ਅਤੇ ਅਰਯਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਮੈਦਾਨੀ ਗੋਲ ਕੀਤੇ। ਅਰਯਜੀਤ ਸਿੰਘ ਹੁੰਦਲ 8 ਗੋਲ ਕਰਕੇ ਟੂਰਨਾਮੈਂਟ ਦੇ ਦੂਜੇ ਸਭ ਤੋਂ ਵੱਧ ਸਕੋਰਰ ਰਹੇ। ਭਾਰਤ ਦੇ ਗੋਲਕੀਪਰ ਐਚਐਸ ਮੋਹਿਤ ਨੂੰ ਟੂਰਨਾਮੈਂਟ ਦਾ ਸਰਵੋਤਮ ਗੋਲਕੀਪਰ ਐਲਾਨਿਆ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।