Site icon Geo Punjab

ਖੇਡ ਮੰਤਰੀ ਮੀਤ ਹੇਅਰ ਵੱਲੋਂ ਪਿੰਡ ਚੋਲਟਾ ਕਲਾਂ ਵਿਖੇ ਰਾਣਾ ਗ੍ਰੀਨ ਫੀਲਡ ਕ੍ਰਿਕਟ ਖੇਡ ਸਟੇਡੀਅਮ ਦਾ ਉਦਘਾਟਨ

<p> <br &sol;>&NewLine;<&sol;p>&NewLine;<p>&Tab;&Tab;&Tab;ਐਸ&period;ਏ&period;ਐਸ&period;ਨਗਰ &lpar;ਪੱਤਰ ਪ੍ਰੇਰਕ&rpar;&colon; ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਦੀ ਖੇਡਾਂ ਪ੍ਰਤੀ ਰੁਚੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਅੱਜ ਹਲਕਾ ਖਰੜ ਦੇ ਪਿੰਡ ਚੋਲਟਾ ਕਲਾਂ ਵਿਖੇ ਰਾਣਾ ਗਰੀਨ ਫੀਲਡ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ। ਇਸ ਮੌਕੇ ਉਹ ਖੁਦ ਵੀ ਇਸ ਕ੍ਰਿਕਟ ਸਟੇਡੀਅਮ ਵਿੱਚ ਖੇਡਦੇ ਮੈਦਾਨ ਵਿੱਚ ਗਏ ਅਤੇ ਕ੍ਰਿਕਟ ਖੇਡੀ ਅਤੇ ਖੇਡ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵਿਸ਼ੇਸ਼ ਤੌਰ &&num;8216&semi;ਤੇ ਹਾਜ਼ਰ ਸਨ। ਮੈਡਮ ਅਨਮੋਲ ਗਗਨ ਮਾਨ ਨੇ ਸਟੇਡੀਅਮ ਨੂੰ ਜਾਂਦੀ ਕੱਚੀ ਸੜਕ ਪੱਕੀ ਕਰਨ ਦਾ ਐਲਾਨ ਕੀਤਾ। ਰਾਣਾ ਗਰੀਨ ਫੀਲਡ ਕ੍ਰਿਕਟ ਸਟੇਡੀਅਮ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਜਿਹੇ ਖਿਡਾਰੀ ਦਿੱਤੇ ਹਨ ਜਿਨ੍ਹਾਂ ਦਾ ਰਿਕਾਰਡ ਅੱਜ ਤੱਕ ਨਹੀਂ ਟੁੱਟਿਆ। ਉਨ੍ਹਾਂ ਕਿਹਾ ਕਿ ਕ੍ਰਿਕਟ ਇਕ ਪ੍ਰਸਿੱਧ ਖੇਡ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਬੱਚੇ ਕ੍ਰਿਕਟ ਵਿੱਚ ਜ਼ਿਆਦਾ ਦਿਲਚਸਪੀ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਖੁੱਲ੍ਹਣ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਇਸ ਪਿੰਡ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਖਿਡਾਰੀ ਵੀ ਗਰਾਊਂਡ ਵਿੱਚ ਆ ਕੇ ਖੇਡ ਸਕਦੇ ਹਨ। ਇਸ ਮੌਕੇ ਉਨ੍ਹਾਂ ਸਥਾਨਕ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਟੇਡੀਅਮ ਵਿੱਚ ਕਈ ਵੱਡੇ ਖਿਡਾਰੀ ਪੈਦਾ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਹੋਰ ਵੀ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਪੰਜਾਬ ਨੂੰ ਮੁੜ ਪਹਿਲੇ ਨੰਬਰ ’ਤੇ ਲਿਆਂਦਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਦੌਰਾਨ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਰੁਚੀ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਿਡਾਰੀ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਧਿਆਨ ਵਿੱਚ ਲਿਆਉਣ। ਉਨ੍ਹਾਂ ਖਿਡਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਖੇਡਾਂ ਦੇ ਮਾਮਲੇ ਵਿੱਚ ਪਹਿਲੇ ਨੰਬਰ ’ਤੇ ਲਿਆਂਦਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਖੇਡ ਮੈਦਾਨ ਦੇ ਖੁੱਲ੍ਹਣ ’ਤੇ ਹਲਕਾ ਵਾਸੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਡਾ&colon; ਚਰਨਜੀਤ ਸਿੰਘ&comma; ਆਮ ਆਦਮੀ ਪਾਰਟੀ ਦੇ ਬੁਲਾਰੇ ਸ੍ਰੀ ਮਲਵਿੰਦਰ ਕੰਗ&comma; ਐਸ&period;ਡੀ&period;ਐਮ ਖਰੜ ਸ੍ਰੀ ਰਵਿੰਦਰ ਸਿੰਘ&comma; ਡੀ&period;ਐਸ&period;ਪੀ ਰੁਪਿੰਦਰ ਕੌਰ ਸੋਹੀ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ&comma; ਖਿਡਾਰੀ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ &&num;8216&semi;ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version