ਗਡਕਰੀ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਕੰਮ ਦਾ ਜਾਇਜ਼ਾ ਲਿਆ। ਗਡਕਰੀ ਨੇ ‘ਸੜਕ ਸੁਰੱਖਿਆ ਬਲ’ ਸਥਾਪਤ ਕਰਨ ਦੇ ਮੁੱਖ ਮੰਤਰੀ ਦੇ ਵਿਚਾਰ ਦੀ ਸ਼ਲਾਘਾ ਕੀਤੀ। ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਸੜਕ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਇਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਮੇ ਸਮੇਂ ਤੋਂ ਲਟਕਿਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਕੰਮ ਦੀ ਰਫ਼ਤਾਰ ਦੀ ਨਿਗਰਾਨੀ ਕਰਨਗੇ। ਕੇਂਦਰ ਦਾ ਵੱਡਾ ਫੈਸਲਾ, ਪਾਣੀਆਂ ‘ਤੇ ਹੁਣ ਹਿਮਾਚਲ ਦੀ ਮਰਜ਼ੀ! CM ਮਾਨ ਦਾ PM ਮੋਦੀ ਨੂੰ ਪੱਤਰ | ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵਾਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਹਾਈਵੇਅ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਪ੍ਰਦਾਨ ਕਰੇਗਾ ਅਤੇ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਹੁਣ ਹਿਮਾਚਲ ਤੋਂ ਹਰਿਆਣਾ ਨੂੰ ਮਿਲੇਗਾ ਪਾਣੀ! ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੁਰਾਣੇ ਸਮਝੌਤੇ ਰੱਦ ! ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਜਲਦੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਬਲ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਿਵੇਕਲੇ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। D5 ਚੈਨਲ ਪੰਜਾਬੀ | Ludhiana Robbery ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਇਨ੍ਹਾਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਵੇ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਬੰਦ ਕਰਨਾ ਸਮੇਂ ਦੀ ਲੋੜ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
