ਚੰਡੀਗੜ੍ਹ, 16 ਮਈ 2024 – ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਾਲ 2024 ਦੌਰਾਨ 1 ਜੂਨ 2024 ਤੋਂ 30 ਜੂਨ 2024 ਤੱਕ ਛੁੱਟੀਆਂ ਹੋਣਗੀਆਂ। ਇਹ ਹੁਕਮ ਪੰਜਾਬ ਦੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਜਾਰੀ ਕੀਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
