ਲੁਧਿਆਣਾ: ਗਾਇਕ ਸਿੱਪੀ ਗਿੱਲ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਕਾਲੇ ਹੋਣ ਕਾਰਨ ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਸਵਾਲ ਪੁੱਛੇ ਗਏ ਪਰ ਉਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਸਿੱਪੀ ਗਿੱਲ ਪੁਲਿਸ ਕਮਿਸ਼ਨਰ ਨੂੰ ਮਿਲਣ ਆਏ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸਿੱਪੀ ਗਿੱਲ ਨੂੰ ਕਿਸ ਤੋਂ ਧਮਕੀਆਂ ਮਿਲ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
