ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ‘ਹਨੀਮੂਨ’ ਰਿਲੀਜ਼ ਹੋ ਗਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇਸ ਫਿਲਮ ਦੀ ਸਫਲਤਾ ਨੂੰ ਦੇਖਦੇ ਹੋਏ ਇਸ ਨੂੰ ਪਾਕਿਸਤਾਨ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ। ਹਨੀਮੂਨ ਫਿਲਮ ਕੱਲ ਯਾਨੀ 11 ਨਵੰਬਰ ਨੂੰ ਪਾਕਿਸਤਾਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।ਦੂਜੇ ਪਾਸੇ ਇਸ ਖਬਰ ਤੋਂ ਬਾਅਦ ਗਿੱਪੀ ਅਤੇ ਜੈਸਮੀਨ ਦੇ ਪਾਕਿਸਤਾਨੀ ਫੈਨਜ਼ ਕਾਫੀ ਖੁਸ਼ ਹਨ। ਗਿੱਪੀ ਦੀ ਇਸ ਪੋਸਟ ‘ਤੇ ਪਾਕਿਸਤਾਨ ਦੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਇਸ ਸਭ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਪਾਕਿਸਤਾਨ ਵਿਚ ਵੀ ਪੰਜਾਬੀ ਫਿਲਮਾਂ ਦਾ ਕਾਫੀ ਕ੍ਰੇਜ਼ ਹੈ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਅਦਾਕਾਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਪਾਕਿਸਤਾਨ ਵਿਚ ਆਪਣੀ ਫਿਲਮ ਦੀ ਸ਼ੂਟਿੰਗ ਕਰਨਾ ਚਾਹੁੰਦੇ ਹਨ। ਪਾਕਿਸਤਾਨ ‘ਚ ਰਿਲੀਜ਼ ਹੋਣ ਜਾ ਰਹੀ ਫਿਲਮ ਦੇ ਦਰਸ਼ਕ ਬੇਸਬਰੀ ਨਾਲ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
