Site icon Geo Punjab

ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਪੰਜਾਬ ਨੇ 3 ਸੋਨ ਤਗਮੇ ਜਿੱਤੇ


ਚੰਡੀਗੜ੍ਹ/ਗੁਜਰਾਤ : ਅੱਜ ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਪੰਜਾਬ ਦੇ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਫੈਂਸਿੰਗ ਦੇ ਵਿਅਕਤੀਗਤ ਵਰਗ ਵਿੱਚ ਅਤੇ ਜਸਵੀਰ ਕੌਰ ਨੇ ਵੇਟਲਿਫਟਿੰਗ 64 ਕਿਲੋ ਵਰਗ ਵਿੱਚ ਸੋਨ ਤਗਮੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਪੰਜਾਬ ਨੇ 5 ਸੋਨ, 11 ਚਾਂਦੀ ਅਤੇ 7 ਕਾਂਸੀ ਦੇ ਤਗਮਿਆਂ ਨਾਲ ਹੁਣ ਤੱਕ ਕੁੱਲ 23 ਤਗਮੇ ਜਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version