ਗੁਜਰਾਤ ਵਿਧਾਨ ਸਭਾ ਦੇ ਨਤੀਜਿਆਂ ਨਾਲ ਆਮ ਆਦਮੀ ਪਾਰਟੀ ਰਾਸ਼ਟਰੀ ਰਾਜਨੀਤਿਕ ਪਾਰਟੀ ਬਣ ਗਈ


ਚੰਡੀਗੜ੍ਹ, 8 ਦਸੰਬਰ ਗੁਜਰਾਤ ਚੋਣ ਨਤੀਜਿਆਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਦੇਸ਼ ਦੀਆਂ ਕੌਮੀ ਸਿਆਸੀ ਪਾਰਟੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਗੁਜਰਾਤ ਵਿੱਚ ਪਹਿਲੀ ਵਾਰ ਚੋਣ ਲੜ ਰਹੀ ਆਮ ਆਦਮੀ ਪਾਰਟੀ ਨੂੰ ਲਗਭਗ 13% ਵੋਟਾਂ ਮਿਲੀਆਂ ਅਤੇ ਪਾਰਟੀ ਨੇ 5 ਸੀਟਾਂ ਜਿੱਤੀਆਂ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਕੌਮੀ ਪਾਰਟੀ ਬਣਨ ‘ਤੇ ਗੁਜਰਾਤ ਅਤੇ ਦੇਸ਼ ਵਾਸੀਆਂ ਦਾ ਧੰਨਵਾਦ ਕੀਤਾ ਅਤੇ ‘ਆਪ’ ਦੇ ਸਮੂਹ ਵਰਕਰਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸਿਰਫ 10 ਸਾਲਾਂ ‘ਚ ਕਿਸੇ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਵੱਡੀ ਗੱਲ ਹੈ। ਕੰਮ ਦੀ ਰਾਜਨੀਤੀ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਦੇਸ਼ ਦੀ ਜਨਤਾ ਨੇ ਆਪਣੀ ਪਹਿਚਾਣ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਟਵਿੱਟਰ ‘ਤੇ ਲਿਖਿਆ ਕਿ ਆਮ ਆਦਮੀ ਪਾਰਟੀ ਦਾ ਸਿਆਸੀ ਸਫਰ ਸ਼ਾਨਦਾਰ ਰਿਹਾ ਹੈ। ਸਿਰਫ਼ 10 ਸਾਲਾਂ ਵਿੱਚ ਹੀ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਅਤੇ ਹੁਣ ਗੁਜਰਾਤ ਵਿੱਚ ਪਹਿਲੀ ਵਾਰ ਪਾਰਟੀ ਨੂੰ 40 ਲੱਖ ਤੋਂ ਵੱਧ ਵੋਟਾਂ ਮਿਲੀਆਂ। ਦੇਸ਼ ਦੇ ਆਮ ਲੋਕਾਂ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਹੁਣ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਰਾਸ਼ਟਰੀ ਪੱਧਰ ‘ਤੇ ਇੱਕ ਚੰਗਾ ਬਦਲ ਮਿਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *