ਪਟਿਆਲਾ: ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ ‘ਗੱਲ ਸੁਣ ਪੰਜਾਬੀ ਦੋਸਤੋ’ ਰਿਲੀਜ਼ ਹੋ ਗਿਆ ਹੈ, ਜਿਸ ਵਿੱਚ ਗੁਰਦਾਸ ਮਾਨ ਦਾ ਪੁਰਾਣਾ ਦਰਦ ਸਾਫ਼ ਨਜ਼ਰ ਆ ਰਿਹਾ ਹੈ। 3 ਸਾਲਾਂ ਬਾਅਦ ਗੁਰਦਾਸ ਮਾਨ ਨੇ ਇੱਕ ਗੀਤ ਵਿੱਚ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ। ਗੁਰਦਾਸ ਮਾਨ ਦੇ ਗੀਤ ਤੋਂ ਬਾਅਦ ਪੰਜਾਬ ਦੇ ਕਈ ਗਾਇਕਾਂ ਨੇ ਵੀ ਗੁਰਦਾਸ ਮਾਨ ਦਾ ਪੱਖ ਪੂਰਿਆ ਹੈ। ਜਿਸ ਵਿੱਚ ਦਿਲਜੀਤ ਦੁਸਾਂਝ, ਗਿੱਪੀ ਗਰੇਵਾਲ ਨੇ ਗੁਰਦਾਸ ਮਾਨ ਦਾ ਸਾਥ ਦਿੱਤਾ ਹੈ। ਇਸ ਤੋਂ ਇਲਾਵਾ ਸਾਬਕਾ ਕ੍ਰਿਕਟਰ ਅਤੇ ਮੌਜੂਦਾ ‘ਆਪ’ ਸੰਸਦ ਮੈਂਬਰ ਨੇ ਵੀ ਗੁਰਦਾਸ ਮਾਨ ਦਾ ਸਮਰਥਨ ਕੀਤਾ ਹੈ। ਛਪਾਰ ਦੇ ਮੇਲੇ ਨੇ ਪਹਿਲੇ ਦਿਨ ਹੀ ਤੋੜੇ ਰਿਕਾਰਡ, ਵੱਡੇ ਪੱਧਰ ‘ਤੇ ਹੋਏ ਜਸ਼ਨ D5 Channel Punjabi ਦਰਅਸਲ ਇਸ ਗੀਤ ਨਾਲ ਗੁਰਦਾਸ ਮਾਨ ਦਾ ਪੁਰਾਣਾ ਦਰਦ ਜੁੜਿਆ ਹੋਇਆ ਹੈ। ਇਹ ਮਾਮਲਾ ਸਾਲ 2019 ਦਾ ਹੈ, ਜਦੋਂ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਪੰਜਾਬੀ ਅਤੇ ਹਿੰਦੀ ਭਾਸ਼ਾ ‘ਤੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਸਨ। ਉਨ੍ਹਾਂ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਦੇਸ਼ ਵਿੱਚ ਇੱਕ ਹੀ ਭਾਸ਼ਾ ਹੋਣੀ ਚਾਹੀਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
