ਅੰਮ੍ਰਿਤਸਰ (ਪੱਤਰ ਪ੍ਰੇਰਕ): ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਾਰਸੇਵਾ ਭੂਰੀਵਾਲਿਆਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਨਿਰਮਾਣ ਕਾਰਜ ਚੱਲ ਰਹੇ ਹਨ। ਵਾਹਨ ਪਾਰਕਿੰਗ ਦੇ ਇੱਕ ਹਿੱਸੇ ਦੀ ਲੈਂਟਰ ਦੀ ਸੇਵਾ ਬੀਤੇ ਦਿਨ ਮੁਕੰਮਲ ਹੋ ਗਈ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਕਾਰ ਸੇਵਾ ਤਹਿਤ ਗੁਰਦੁਆਰਾ ਸਮੂਹ ਦਾ ਵਿਸਥਾਰ, ਲੰਗਰ ਘਰ ਅਤੇ ਵਿਹੜੇ ਦੀ ਪਾਰਕਿੰਗ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ | ਇਨ੍ਹਾਂ ਕੰਮਾਂ ਦੀ ਸੇਵਾ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਵਾਹਨ ਪਾਰਕਿੰਗ ਦੀ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਹੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਂਦੀਆਂ ਹਨ। ਉਨ੍ਹਾਂ ਕਾਰਸੇਵਾ ਭੂਰੀਵਾਲਿਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਦੀਆਂ ਹਨ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਸੇਵਾਵਾਂ ਵਿਚ ਹਿੱਸਾ ਲੈਣ | ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਓ.ਐਸ.ਡੀ ਸ. ਸਤਬੀਰ ਸਿੰਘ ਧਾਮੀ, ਨਿਰਮਲ ਪੰਚਾਇਤੀ ਅਖਾੜੇ ਤੋਂ ਮਹੰਤ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲੇ, ਬਾਬਾ ਚਮਕੌਰ ਸਿੰਘ ਲੋਹਗੜ੍ਹ, ਸ: ਮਨਜੀਤ ਸਿੰਘ ਛੀਨਾ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਮੈਨੇਜਰ ਸ. ਹਰਪ੍ਰੀਤ ਸਿੰਘ, ਐਸੋਸੀਏਟ ਮੈਨੇਜਰ ਜਸਬੀਰ ਸਿੰਘ, ਇੰਚਾਰਜ ਤਰਵਿੰਦਰ ਸਿੰਘ, ਸ੍ਰੀ ਬਲਦੇਵ ਸਿੰਘ ਧੁੰਨ, ਇੰਜੀ. ਇੰਦਰਬੀਰ ਸਿੰਘ ਵਾਲੀਆ, ਸ੍ਰੀ ਸ਼ਮਸ਼ੇਰ ਸਿੰਘ ਜੇ.ਈ., ਬਾਬਾ ਗੁਰਨਾਮ ਸਿੰਘ, ਸ.ਸੁਖਬੀਰ ਸਿੰਘ ਮਾਹਲ, ਸ੍ਰੀ ਗੁਰਜੀਤ ਸਿੰਘ ਰੰਧਾਵਾ, ਸ੍ਰੀ ਅਮਰਜੀਤ ਸਿੰਘ, ਸ੍ਰੀ ਰਵੀਸ਼ੇਰ ਸਿੰਘ ਖਾਲਸਾ, ਸ. ਕੁਲਦੀਪ ਸਿੰਘ ਪੰਡੋਰੀ, ਸ: ਮਲਿਕ ਸਿੰਘ, ਸ: ਅਮਰਜੀਤ ਸਿੰਘ, ਸ: ਸਤਿੰਦਰਪਾਲ ਸਿੰਘ, ਸ: ਜਗਜੀਤ ਸਿੰਘ ਖ਼ਾਲਸਾ, ਮਾਸਟਰ ਪਰਦੀਪ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਕਰਨ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਤਨ ਸਿੰਘ, ਬਾਬਾ ਸ. ਜਸਬੀਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਪ੍ਰਤਾਪ ਸਿੰਘ ਤਲਵੰਡੀ ਸਾਬੋ, ਬਾਬਾ ਫਤਹਿ ਸਿੰਘ, ਬਾਬਾ ਲੱਕੀ ਸਿੰਘ, ਬਾਬਾ ਮਨੋਰਾ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਸੁੰਦਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਜਗੀਰ ਸਿੰਘ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।