Site icon Geo Punjab

ਗੁਰਮੀਤ ਸਿੰਘ ਖੁੱਡੀਆਂ ⋆ D5 News


ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।  ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।ਲਾਠੀਚਾਰਜ ਤੋਂ ਬਾਅਦ ਵੱਡਾ ਐਕਸ਼ਨ, ਪੁਲਿਸ ਨੇ ਕਰਤਾ ਐਨਕਾਊਂਟਰ, ਮੁੱਖ ਮੰਤਰੀ ਦਾ ਅਸਤੀਫ਼ਾ! D5 Channel Punjabiਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।CM Mann ਦੇ ਘਰ ਅੱਗੇ ਕਿਸਾਨਾਂ ਦਾ ਵੱਡਾ ਇੱਕਠ, Police ਨੇ ਕਰਤਾ ਐਕਸ਼ਨ | D5 Channel Punjabiਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।Punjab ’ਚ Alert ਜਾਰੀ, ਵੱਡੀ ਤਬਾਹੀ ਦਾ ਖ਼ਤਰਾ, ਕਰ ਲਓ ਤਿਆਰੀ | D5 Channel Punjabi | Flood Alert | Weatherਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version