ਰੂਪਨਗਰ: ਰੂਪਨਗਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਵਿਸ਼ਾਲ ਵਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਰੂਪਨਗਰ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਵਿਸ਼ਾਲ ਵਰਮਾ ਨੂੰ ਗਿ੍ਫ਼ਤਾਰ ਕਰਕੇ 9 ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ | ਸਾਬਕਾ CM ਚੰਨੀ ਨੇ ਜਥੇਦਾਰ ਤੋਂ ਮੰਗੀ ਮਾਫੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਗਿਆ ਕਦਮ D5 Channel Punjabi ਇਹ ਹਥਿਆਰ ਅਤੇ ਨਸ਼ਾ ਤਸਕਰੀ ਦਾ ਰੈਕੇਟ ਚਲਾ ਰਹੇ ਸਨ। ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ‘ਚ ਸ਼ਾਮਲ ਸਾਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।