ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਜੱਗੂ ਨੂੰ ਜੇਲ ‘ਚੋਂ ਬਾਹਰ ਲਿਆਉਣ ਲਈ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਦੀ ਮੰਗ ਕੀਤੀ ਸੀ। ਹਾਈਕੋਰਟ ਨੇ ਮਾਮਲੇ ‘ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ ‘ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਜੱਗੂ ਭਗਵਾਨਪੁਰੀਆ ਦਾ ਨਾਂ ਸਾਹਮਣੇ ਆ ਰਿਹਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਖਾਨ ਨੂੰ 2 ਲੱਖ ਰੁਪਏ ਦੇ ਇਨਾਮ ਨਾਲ ਕਾਬੂ ਕੀਤਾ ਸੀ। ਉਸ ਨੇ ਕਿਹਾ ਸੀ ਕਿ ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਦੇ ਨਾਲ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ।

