ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲਾ: ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ – Punjabi News Portal


ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਨੀ ਨੇ ਆਪਣੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਜਲੰਧਰ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦੀ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲ ਵਿਚਾਲੇ ਬਹਿਸ ਹੋਈ। ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।

ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਰੁਪਏ ਜਦੋਂਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਰੁਪਏ ਬਰਾਮਦ ਹੋਏ ਸਨ। ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਰੇਤ ਮਾਈਨਿੰਗ ਮਾਫੀਆ ਤੋਂ 10 ਕਰੋੜ ਰੁਪਏ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਹਨੀ ਇਸ ਸਮੇਂ ਨਿਆਂਇਕ ਹਿਰਾਸਤ ਕਾਰਨ ਜੇਲ੍ਹ ਵਿੱਚ ਹੈ। ਜਿਸ ਤੋਂ ਬਾਅਦ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ।




Leave a Reply

Your email address will not be published. Required fields are marked *