ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਹੁਣ ਵਿਜੀਲੈਂਸ ਨੇ ਗੋਆ ਬੀਚ ‘ਤੇ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਸਸਤੇ ਰੇਟ ‘ਤੇ ਲੀਜ਼ ‘ਤੇ ਦੇਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜ਼ਮੀਨ ਪੰਜ ਮੰਜ਼ਿਲਾ ਹੋਟਲ ਚੇਨ ਨੂੰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਨਵਾਂ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸੀਐਮ ਮਾਨ ਨੇ ਸਬੰਧਤ ਵਿਭਾਗ ਨੂੰ ਜ਼ਮੀਨ ਨਾਲ ਸਬੰਧਤ ਰਿਕਾਰਡ ਵਿਜੀਲੈਂਸ ਨੂੰ ਸੌਂਪਣ ਅਤੇ ਜਾਂਚ ਟੀਮ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਜ਼ੁਬਾਨੀ ਹੁਕਮ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।