ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਗ੍ਰਹਿ ਮੰਤਰੀ ਦੇ ਸਮਾਗਮਾਂ ਵਾਲੇ ਸਥਾਨ ਮੌਲੀ ਜਾਗਰ ਅਤੇ ਸੁਖਨਾ ਝੀਲ ‘ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਉਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਉਹ ਦੇਰ ਸ਼ਾਮ ਇੱਥੇ ਸੁਖਨਾ ਝੀਲ ਵਿੱਚ ਹੋਣ ਵਾਲੇ ਲੇਜ਼ਰ ਸ਼ੋਅ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।