ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੀਬੀਆਈ ਜਾਂਚ ਕਰ ਸਕਦੀ ਹੈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਨੂੰਨ ਵਿਵਸਥਾ ਸੂਬਾ ਸਰਕਾਰ ਲਈ ਮਾਮਲਾ ਹੈ। ਜੇਕਰ ਪੰਜਾਬ ਸਰਕਾਰ ਇਸ ਦੀ ਸਿਫ਼ਾਰਸ਼ ਕਰੇ ਤਾਂ ਕੇਂਦਰ ਸੀਬੀਆਈ ਜਾਂਚ ਲਈ ਤਿਆਰ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਕੱਲ੍ਹ ਚੰਡੀਗੜ੍ਹ ਟੈਕਨੀਕਲ ਏਅਰਪੋਰਟ ’ਤੇ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਸ਼ਾਹ ਨੇ ਮੂਸੇਵਾਲਾ ਕਤਲ ਕਾਂਡ ਲਈ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪਰਿਵਾਰ ਜੋ ਵੀ ਕਹਿਣ, ਉਹ ਕਰਨ ਲਈ ਤਿਆਰ ਹਨ। ਅਜਿਹੇ ‘ਚ ਜੇਕਰ ਪੰਜਾਬ ਪੁਲਸ ਨੂੰ ਜਲਦ ਨਤੀਜਾ ਨਾ ਮਿਲਿਆ ਤਾਂ ਸੂਬਾ ਸਰਕਾਰ ਨੂੰ ਸਿਫਾਰਿਸ਼ ਕੀਤੀ ਜਾ ਸਕਦੀ ਹੈ।
ਪੰਜਾਬੀ ਗਾਇਕ ਮੂਸੇਵਾਲਾ ਦਾ 29 ਮਈ ਨੂੰ ਸ਼ਾਮ 5.30 ਵਜੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਕੋਰੋਲਾ ਅਤੇ ਬੋਲੈਰੋ ‘ਤੇ ਸਵਾਰ ਸ਼ਾਰਪਸ਼ੂਟਰਾਂ ਨੇ ਉਸ ‘ਤੇ ਗੋਲੀਬਾਰੀ ਕੀਤੀ। ਘਟਨਾ ਨੂੰ ਸੱਤ ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਕਾਤਲ ਦੀ ਪਛਾਣ ਨਹੀਂ ਹੋ ਸਕੀ ਹੈ। ਕੈਨੇਡਾ ਸਥਿਤ ਲਾਰੈਂਸ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਪਰ ਪੁਲਿਸ ਨੇ ਅਜੇ ਤੱਕ ਸਾਜ਼ਿਸ਼ ਦੇ ਵੇਰਵੇ ਜਾਰੀ ਨਹੀਂ ਕੀਤੇ ਹਨ।