ਮਲੇਰਕੋਟਲਾ (ਪੱਤਰ ਪ੍ਰੇਰਕ): ਮਲੇਰਕੋਟਲਾ ਦੇ ਪਿੰਡ ਅਬਦੁੱਲਾਪੁਰ ਚੋਹਾਨ ਵਿਖੇ ਇੱਕ ਗ੍ਰੰਥੀ ਸਿੰਘ ਦੀ ਕੁੱਟਮਾਰ, ਮੂੰਹ ਕਾਲਾ ਕਰਨ ਅਤੇ ਪਿਸ਼ਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਮਾਲੇਰਕੋਟਲਾ ਪੁਲੀਸ ਨੇ ਕੇਸ ਦਰਜ ਕੀਤਾ ਹੈ। ਕੀ ਅਕਾਲੀ ਦਲ ਦੇ ਪ੍ਰਧਾਨ ਦੇ ਵੱਡੇ ਫੈਸਲੇ ਦਾ ਖੁਲਾਸਾ ਮਜੀਠੀਆ ਬਾਰੇ ਡੀ 5 ਚੈਨਲ ਪੰਜਾਬੀ ਨੇ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਮਲੇਰਕੋਟਲਾ ਅਵਨੀਤ ਸਿੱਧੂ ਨੇ ਦੱਸਿਆ ਕਿ ਇਹ ਘਟਨਾ ਕੁਝ ਦਿਨ ਪਹਿਲਾਂ ਦੀ ਹੈ ਅਤੇ ਮਾਮਲਾ ਕੱਲ੍ਹ ਉਨ੍ਹਾਂ ਕੋਲ ਪਹੁੰਚਿਆ। ਜਿਸ ਤੋਂ ਬਾਅਦ ਪੁਲਿਸ ਨੇ ਕੱਲ੍ਹ ਸ਼ਾਮ ਦੋਸ਼ੀਆਂ ਦੇ ਖਿਲਾਫ ਐਸ.ਈ./ਐਸ.ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸਐਸਪੀ ਅਵਨੀਤ ਸਿੱਧੂ ਨੇ ਇਹ ਵੀ ਕਿਹਾ ਕਿ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੇਰੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।