Site icon Geo Punjab

ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ ⋆ D5 News


ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਅਮਲੋਹ ਦੇ ਪਿੰਡ ਦਾਰਾ ਸਿੰਘ ਵਾਲਾ ‘ਚ ਮਾਨ ਅਤੇ ਕੇਜਰੀਵਾਲ ਨੇ ਖੁਦ ਸੜਕਾਂ ‘ਤੇ ਘੁੰਮ ਕੇ ਲੋਕਾਂ ਨੂੰ ਰਾਸ਼ਨ ਵੰਡਿਆ ਅਤੇ ਸਕੀਮ ਬਾਰੇ ਦੱਸਿਆ। ਖੰਨਾ ‘ਚ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮਦ ਨੂੰ ਦੇਖਦਿਆਂ ਪੰਜਾਬ ਦੇ ਮਜ਼ਦੂਰ ਆਗੂ ਸੁਖਜੀਤ ਸਿੰਘ ਨੂੰ ਜਲੰਧਰ ਪੁਲਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ। ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਧਮਕੀ ਦਿੱਤੀ ਕਿ ਜੇਕਰ ਉਹ ਘਰੋਂ ਬਾਹਰ ਨਿਕਲਿਆ ਤਾਂ ਕੇਸ ਦਰਜ ਕਰ ਦਿੱਤਾ ਜਾਵੇਗਾ। ਸੀਪੀਐਫ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾ ਰਹੀ ਹੈ, ਜਿਸ ਕਾਰਨ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਇੱਕ ਪਾਸੇ ਸਰਕਾਰ ਬਾਬਾ ਸਾਹਿਬ ਦੀ ਤਸਵੀਰ ਰੱਖ ਕੇ ਸੰਵਿਧਾਨ ਦੀ ਗੱਲ ਕਰਦੀ ਹੈ, ਦੂਜੇ ਪਾਸੇ ਇਹ ਸਰਕਾਰ ਸੰਵਿਧਾਨ ਨੂੰ ਪਾੜਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਲੋਕ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੂੰਹ ਤੋੜ ਜਵਾਬ ਜ਼ਰੂਰ ਦੇਵੇਗਾ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version