ਤਰਨਤਾਰਨ (ਪੱਤਰ ਪ੍ਰੇਰਕ): ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਸਥਿਤ ਕੈਥੋਲਿਕ ਚਰਚ ਵਿੱਚ ਭੰਨਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਚਰਚ ‘ਚ ਦਾਖਲ ਹੋ ਕੇ ਭੰਨਤੋੜ ਕੀਤੀ। ਸ਼ਰਾਰਤੀ ਅਨਸਰਾਂ ਵੱਲੋਂ ਪਿੰਡ ਠੱਕਰਪੁਰਾ ਸਥਿਤ ਕੈਥੋਲਿਕ ਚਰਚ ਦੇ ਅੰਦਰ ਭਗਵਾਨ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੀ ਵੀ ਭੰਨਤੋੜ ਕੀਤੀ ਗਈ। ਅੰਨਾ ਹਜ਼ਾਰੇ ਦੀ ਚਿੱਠੀ ਨੇ ਲਿਆਇਆ ਸਿਆਸੀ ਭੂਚਾਲ, ਕੇਜਰੀਵਾਲ ਬਾਰੇ ਵੱਡੇ ਖੁਲਾਸੇ D5 Channel Punjabi ਇਸ ਦੇ ਨਾਲ ਹੀ ਚਰਚ ਦੇ ਅੰਦਰ ਖੜੀ ਕਾਰ ਨੂੰ ਵੀ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਚਰਚ ਦੇ ਅੰਦਰ ਭੰਨਤੋੜ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਜਿੱਥੇ ਇਸਾਈ ਭਾਈਚਾਰੇ ਵਿੱਚ ਰੋਸ ਹੈ, ਉੱਥੇ ਹੀ ਸਿੱਖ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।