ਚੰਡੀਗੜ੍ਹ: ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨਾਲ ਸਬੰਧਤ ਵੀਡੀਓ ਦਾ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਵੱਲੋਂ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਕਾਰਵਾਈ ਦੀ ਸਟੇਟਸ ਰਿਪੋਰਟ ਭਲਕੇ 2 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਕੌਰ ਲਾਲੀ ਨੇ ਵੀ ਡੀਜੀਪੀ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਦਿੱਲੀ ਆਬਕਾਰੀ ਘੁਟਾਲਾ ਮਾਮਲੇ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਨਾਲ ਛੂਹਿਆ ਸੀ। ਹਾਲਾਂਕਿ ਚੰਨੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਬੀਬੀ ਜਗੀਰ ਕੌਰ ਉਨ੍ਹਾਂ ਦੀ ਮਾਂ ਜਾਂ ਵੱਡੀ ਭੈਣ ਵਰਗੀ ਹੈ। ਦੂਜੇ ਪਾਸੇ ਬੀਬੀ ਜਗੀਰ ਕੌਰ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
