ਚੇਤਨ ਸਿੰਘ ਜੌੜਾਮਾਜਰਾ ਨੇ ਵਿਸ਼ਵ ਪੱਧਰੀ ਆਯੁਰਵੈਦਿਕ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ


ਗੋਆ ਵਿਖੇ 9ਵੀਂ ਵਿਸ਼ਵ ਆਯੁਰਵੇਦ ਕਾਂਗਰਸ ਦਾ ਆਯੋਜਨ ਚੰਡੀਗੜ੍ਹ: ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ 9ਵੀਂ ਵਿਸ਼ਵ ਆਯੁਰਵੈਦ ਕਾਂਗਰਸ ਦਾ ਆਯੋਜਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ 08 ਦਸੰਬਰ ਤੋਂ ਸ਼ੁਰੂ ਹੋ ਕੇ ਕੀਤਾ ਜਾ ਰਿਹਾ ਹੈ। ਗੋਆ ਵਿਖੇ 11 ਦਸੰਬਰ ਆਯੁਰਵੇਦ ਕਾਂਗਰਸ ਵਿੱਚ ਪ੍ਰਮੁੱਖਤਾ ਨਾਲ ਭਾਗ ਲਿਆ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ ਅਜੋਏ ਸ਼ਰਮਾ, ਵਧੀਕ ਸਕੱਤਰ ਅਤੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਵਾਈਸ ਚਾਂਸਲਰ ਰਾਹੁਲ ਗੁਪਤਾ, ਰਾਜ ਦੇ ਆਯੁਰਵੈਦਿਕ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਆਯੁਰਵੈਦਿਕ ਮਾਹਿਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਆਯੁਰਵੇਦ ਨਾਲ ਸਬੰਧਤ ਵਿਸ਼ਾਲ ਪ੍ਰਦਰਸ਼ਨੀ ਵੀ ਲਗਾਈ ਗਈ। ਸਿੰਘੂ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਇਕੱਠ, ਭਾਜਪਾ ਦੇ ਦਬੰਗ ਮੰਤਰੀਆਂ ਦੀ ਛੁੱਟੀ! ਆਯੁਸ਼ ਮੰਤਰੀ ਸਰਬਾਨੰਦ ਸੋਨੋਵਾਲ, ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਦੇ ਸਕੱਤਰ ਰਾਜੇਸ਼ ਕੋਟੇਚਾ ਅਤੇ ਵੱਖ-ਵੱਖ ਰਾਜਾਂ ਦੇ ਸਿਹਤ ਮੰਤਰੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਵਿਸ਼ਵ ਪੱਧਰੀ ਆਯੁਰਵੈਦਿਕ ਕਾਂਗਰਸ ਵਿੱਚ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੱਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ ਯਤਨਸ਼ੀਲ ਹਨ। ਚੰਗੀ ਸਿਹਤ ਬਣਾਈ ਰੱਖਣ ਲਈ ਆਯੁਰਵੇਦ ਇੱਕ ਬਹੁਤ ਮਹੱਤਵਪੂਰਨ ਤਰੀਕਾ ਹੈ। ਅੱਜ ਪੂਰਾ ਵਿਸ਼ਵ ਆਯੁਰਵੇਦ ਨੂੰ ਅਪਣਾ ਕੇ ਸਿਹਤਮੰਦ ਹੋ ਰਿਹਾ ਹੈ। ਆਯੁਰਵੈਦਿਕ ਦਵਾਈਆਂ ਕੁਦਰਤੀ ਜੜੀ ਬੂਟੀਆਂ ਤੋਂ ਬਣਾਈਆਂ ਜਾਂਦੀਆਂ ਹਨ ਅਤੇ ਸਰੀਰ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਪਾਉਂਦੀਆਂ। ਹਾਲਾਂਕਿ ਇਹ ਪ੍ਰਣਾਲੀ ਹੌਲੀ-ਹੌਲੀ ਆਪਣਾ ਪ੍ਰਭਾਵ ਦਿਖਾਉਂਦੀ ਹੈ, ਪਰ ਇਹ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰ ਦਿੰਦੀ ਹੈ। D5 Channel Punjabi ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਇਸ ਪੁਰਾਤਨ ਵਿਧੀ ‘ਤੇ ਭਰੋਸਾ ਕਰਨ ਅਤੇ ਇਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤਾਂ ਜੋ ਅਸੀਂ ਭਾਰਤ ਨੂੰ ਬਿਮਾਰੀ ਮੁਕਤ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰ ਸਕੀਏ। ਉਨ੍ਹਾਂ ਕਿਹਾ ਕਿ ਪਹਿਲਾਂ ਰਿਸ਼ੀ, ਮੁਨੀ, ਸੰਤ, ਮਹਾਤਮਾ ਜੰਗਲਾਂ ਵਿੱਚ ਰਹਿੰਦੇ ਸਨ ਅਤੇ ਸਿਰਫ਼ ਆਯੁਰਵੈਦਿਕ ਜੜੀ ਬੂਟੀਆਂ ਦਾ ਸੇਵਨ ਕਰਦੇ ਸਨ ਅਤੇ ਉਨ੍ਹਾਂ ਦੀ ਉਮਰ 100 ਸਾਲ ਤੋਂ ਵੱਧ ਸੀ। ਉਨ੍ਹਾਂ ਆਯੁਰਵੇਦ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜਿੱਥੇ ਐਲੋਪੈਥੀ ਬਿਮਾਰੀ ਦੇ ਲੱਛਣਾਂ ਅਨੁਸਾਰ ਇਲਾਜ ਦੀ ਇੱਕ ਵਿਧੀ ਹੈ, ਉੱਥੇ ਆਯੁਰਵੇਦ ਸਿਹਤ ਨੂੰ ਠੀਕ ਕਰਨ ਦੀ ਇੱਕ ਸੰਪੂਰਨ ਤਕਨੀਕ ਹੈ। ਆਯੁਰਵੇਦ ਨਾਲ ਨਾ ਸਿਰਫ ਬੀਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ ਸਗੋਂ ਬੀਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਆਯੁਰਵੇਦ ਵਾਂਗ ਆਪਣੇ ਆਪ ਨੂੰ ਸਿਹਤਮੰਦ ਰੱਖਣ ਦਾ ਕੋਈ ਹੋਰ ਤਰੀਕਾ ਨਹੀਂ ਹੈ। ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਵਿੱਚ ਸਥਾਪਿਤ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਆਯੁਰਵੈਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਕਾਂਗਰਸ ਵਿੱਚ ਚੇਅਰਮੈਨ ਆਯੁਰਵੇਦ ਰਾਕੇਸ਼ ਸ਼ਰਮਾ, ਰਜਿਸਟਰਾਰ ਸੰਜੀਵ ਗੋਇਲ, ਆਯੁਰਵੈਦਿਕ ਮਾਹਿਰ ਅਨਿਲ ਭਾਰਦਵਾਜ ਨੇ ਵੀ ਸ਼ਮੂਲੀਅਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *