ਚੇਤਨ ਸਿੰਘ ਜੌੜਾਮਾਜਰਾ ⋆ D5 News


ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ। ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ।ਦਿਨਾਂ ’ਚ ਜੜ੍ਹ ਤੋਂ ਕੈਂਸਰ ਖ਼ਤਮ, ਡਾਕਟਰਾਂ ਦੇ ਜਵਾਬ ਦਿੱਤੇ ਮਰੀਜ਼ ਠੀਕ | D5 Channel Punjabiਖੁੰਬ ਉਤਪਾਦਕਾਂ ਨੇ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ ‘ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ।Vigialne ਨੇ ਕੀਤੀ ਵੱਡੀ ਗ੍ਰਿਫ਼ਤਾਰੀ, Manpreet Badal ਦੇ ਸਾਥੀਆਂ ਨੇ ਖੋਲ੍ਹਿਆ ਮੂੰਹ | D5 Channel Punjabiਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ।
CM Mann ਦਾ ਵੱਡਾ ਬਿਆਨ, ‘Manpreet Badal’ ਦੀ ਗ੍ਰਿਫ਼ਤਾਰੀ! Vigilance ਨੇ ਮਾਰਿਆ ਛਾਪਾ | D5 Channel Punjabi
ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਸ੍ਰੀ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਸ੍ਰੀ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *