ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ, ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇੱਥੇ ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ ਵਿਖੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪ੍ਰਗਟ ਕੀਤੇ। ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਸ੍ਰੀ ਜਗਦੀਸ਼ ਸਿੰਘ ਜੱਗੀ ਦੀ ਯਾਦ ਨੂੰ ਸਮਰਪਿਤ ‘ਬੋਲ ਪੰਜਾਬ ਦੀ-2023’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭੰਗੜੇ, ਸਟੇਜ ਅਤੇ ਫਿਲਮ ਕਲਾਕਾਰ ਸਨ। ਮਜੀਠੀਆ ਨੇ ਭਾਈ ਅੰਮ੍ਰਿਤਪਾਲ ਨੂੰ ਘੇਰਿਆ, ਅੰਮ੍ਰਿਤਪਾਲ ਨਾਲ ਮਿਲੀ ਸਰਕਾਰ? ਦਸ ਮਿੰਟਾਂ ਵਿੱਚ ਬੰਦੇ ਦਾ ਪੁੱਤ ਬਣਾ ਦਿਆਂਗੇ! ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ: ਅਮਰਪਾਲ ਸਿੰਘ ਆਈ.ਏ.ਐਸ ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਕੰਮ ਕੀਤਾ। ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਇੱਕ ਛੋਟਾ ਨਾਟਕ “ਫ਼ਾਈਲ ਦੀ ਕਸਮ” ਪੇਸ਼ ਕੀਤਾ ਗਿਆ ਜੋ ਇੱਕ ਅਧਿਕਾਰੀ ਅਤੇ ਕਰਮਚਾਰੀਆਂ ਦੇ ਰਿਸ਼ਤੇ ਨੂੰ ਦਰਸਾਉਂਦਾ ਹੈ। ਪੁਰਾਣੇ ਤੋਂ ਲੈ ਕੇ ਬੁੱਢੇ ਤੱਕ ਡਾਇਬਟੀਜ਼ ਨੂੰ ਦਿਨਾਂ ‘ਚ ਕੰਟਰੋਲ ਕਰੋ, ਹਲਦੀ ਦੇ ਨਾਲ ਖਾਸ ਪਾਊਡਰ ਖਾਓ, ਸਭ ਤੋਂ ਆਸਾਨ ਤਰੀਕਾ ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੇ ਹਾਸਰਸ ਪ੍ਰਦਰਸ਼ਨ ਨਾਲ ਵਾਹ-ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਪੁੱਤਰੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਨ੍ਹਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਅਤੇ ਬਲਬੀਰ ਸਿੰਘ ਨੇ ਇਸ ਸਮਾਗਮ ਵਿੱਚ ਪੁੱਜਣ ’ਤੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।