ਚੰਡੀਗੜ, 24 ਮਾਰਚ ਭਾਰਤ ਦੇ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਦੀਪ ਸਿੰਘ ਥਿੰਦ, ਪੀ.ਸੀ.ਐਸ. ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ। ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ‘ਤੇ ਕਮਿਸ਼ਨ ਨੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਕਰਨਦੀਪ ਸਿੰਘ ਪੀ.ਸੀ.ਐਸ ਨੂੰ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ | . ਇਸ ਦੇ ਨਾਲ ਹੀ ਕਮਿਸ਼ਨ ਨੂੰ ਅਮਰਦੀਪ ਸਿੰਘ ਥਿੰਦ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਸਬੰਧੀ ਰਿਪੋਰਟ ਜਲਦੀ ਭੇਜਣ ਲਈ ਵੀ ਕਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।