ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-63 ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਆਪਣੇ ਦੋਸਤ ਦੇ ਘਰ ਗਈ ਇੱਕ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਹ ਮੌਤ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸੈਕਟਰ 49 ਦੀ ਰਹਿਣ ਵਾਲੀ ਕਾਜਲ ਵਜੋਂ ਹੋਈ ਹੈ।‘ਆਪ’ ਵਿਧਾਇਕ ਨੇ ਖੁਦ ਲਾਇਆ ਝੋਨਾ, ਕਿਸਾਨਾਂ ਲਈ ਕੀਤਾ ਵੱਡਾ ਐਲਾਨ! D5 Channel Punjabi ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਦੇ ਬਾਅਦ ਤੋਂ ਨੌਜਵਾਨ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੇ ਘਰ ਕਾਜਲ ਗਈ ਸੀ। ਉਸਦੇ ਸਾਰੇ ਫੋਨ ਵੀ ਬੰਦ ਆ ਰਹੇ ਹਨ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੇ ਦੋਸਤ ਜਾਂ ਉਸ ਦੇ ਕਿਸੇ ਸਾਥੀ ਨੇ ਬੇਟੀ ਨਾਲ ਧੱਕਾ ਕੀਤਾ ਹੈ। ਅਕਾਲੀ ਦਲ ‘ਚ ਵੱਡਾ ਬਦਲਾਅ D5 ਚੈਨਲ ਪੰਜਾਬੀ ਪਰਿਵਾਰ ਨੇ ਦੱਸਿਆ ਕਿ ਕਾਜਲ ਇੱਕ ਇਮੀਗ੍ਰੇਸ਼ਨ ਕੰਪਨੀ ‘ਚ ਕੰਮ ਕਰਦੀ ਸੀ। ਉਸ ਨੇ 2 ਮਹੀਨੇ ਪਹਿਲਾਂ ਨੌਕਰੀ ਛੱਡ ਦਿੱਤੀ ਸੀ। ਉਸ ਨੂੰ ਰਾਤ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
