ਚੰਡੀਗੜ੍ਹ: ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਨਗਰ ਨਿਗਮ ਦੀ ਹੋਈ ਮੀਟਿੰਗ ਵਿੱਚ ਕਾਫੀ ਹੰਗਾਮਾ ਹੋਇਆ। ਮੀਟਿੰਗ ਵਿੱਚ ਸੰਸਦ ਮੈਂਬਰ ਕਿਰਨ ਖੇਰ ਵੀ ਪੁੱਜੇ। ਮੀਟਿੰਗ ਸ਼ੁਰੂ ਹੁੰਦੇ ਹੀ ਤਰੁਣਾ ਮਹਿਤਾ ਦੇ ਕਾਂਗਰਸ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ। ਇਸ ਦੇ ਨਾਲ ਹੀ ਡੰਪਿੰਗ ਗਰਾਊਂਡ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਕਿਰਨ ਖੇਰ ਨੇ ਉਨ੍ਹਾਂ ਦੀ ਸੀਟ ਨੇੜੇ ਜਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਦਨ ‘ਚ ਵਿਸਥਾਰ ਨਾਲ ਸਮਝਾਉਂਦੇ ਹੋਏ ਉਸ ਸ਼ਬਦ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ। ਭਾਜਪਾ ਕਾਰਪੋਰੇਟਰਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕਾਰਪੋਰੇਟਰ ਨੇ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਨਾਲ ਦੁਰਵਿਵਹਾਰ ਕੀਤਾ ਹੈ। ਹੰਗਾਮੇ ਤੋਂ ਬਾਅਦ ‘ਆਪ’ ਕੌਂਸਲਰਾਂ ਨੂੰ ਮਾਰਸ਼ਲਾਂ ਨੇ ਬਾਹਰ ਕੱਢਿਆ। ਮੀਟਿੰਗ ‘ਚ #Chandigarh MC https://t.co/R6MamUnapY #KirronKher ਵੀ ਪਹੁੰਚਿਆ ‘ਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ #AAP ਕੌਂਸਲਰ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਕਿਰਨ ਖੇਰ ਨੇ ਉਨ੍ਹਾਂ ਦੀ ਸੀਟ ਨੇੜੇ ਜਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਹੰਗਾਮੇ ਤੋਂ ਬਾਅਦ ‘ਆਪ’ ਕੌਂਸਲਰਾਂ ਨੂੰ ਮਾਰਸ਼ਲਾਂ ਨੇ ਬਾਹਰ ਕੱਢਿਆ। pic.twitter.com/WDL7HEy3ta — D5 ਚੈਨਲ ਪੰਜਾਬੀ (@D5Punjabi) ਜੂਨ 6, 2023 ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।