ਚੰਡੀਗੜ੍ਹ-ਮਨਾਲੀ ਥਾਰ ਹਾਦਸੇ ‘ਚ ਨਵੇਂ ਵਿਆਹੇ ਜੋੜੇ ਦੀ ਮੌਤ ਮਨਾਲੀ ‘ਚ ਇਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਨਵੇਂ ਵਿਆਹੇ ਜੋੜੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੋਹਿਤ ਕੌਸ਼ਿਕ (23) ਅਤੇ ਉਸ ਦੀ ਪਤਨੀ ਮਾਨਸੀ (23) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮਨਾਲੀ ਨੇੜੇ 17 ਮੀਲ ‘ਤੇ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।