ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਕਰ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਿਰਕਤ ਕੀਤੀ। ਉਨ੍ਹਾਂ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਖਟਕੜ ਕਲਾਂ ਤੋਂ ਭਗਵੰਤ ਮਾਨ ਲਾਈਵ | ਸ਼ਹੀਦ ਭਗਤ ਸਿੰਘ ਡੀ5 ਚੈਨਲ ਪੰਜਾਬੀ ਦੇ ਜਨਮ ਦਿਨ ਦਾ ਤੋਹਫਾ ਇਸ ਮੌਕੇ ‘ਤੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬੀਆਂ ਲਈ ਬਹੁਤ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਛੋਟੀ ਉਮਰ ਵਿੱਚ ਫਾਂਸੀ ਦੇ ਰੱਸੇ ਨੂੰ ਚੁੰਮਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕਾ ਲਈ ਉਡਾਣਾਂ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।