ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਦਿੱਤਾ 24 ਘੰਟੇ ਦਾ ਅਲਟੀਮੇਟਮ, 24 ਘੰਟਿਆਂ ਦੇ ਅੰਦਰ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਅੰਦਰ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ। ਇਸ ਮੌਕੇ ਸਿੰਘ ਸਾਹਿਬ ਨੇ ਦਿੱਲੀ ਸ਼੍ਰੋਮਣੀ ਕਮੇਟੀ ਨੂੰ ਸੰਦੇਸ਼ ਵੀ ਦਿੱਤਾ ਕਿ ਕੌਮੀ ਪੱਧਰ ਦੇ ਚੈਨਲਾਂ ਵੱਲੋਂ ਸਿੱਖਾਂ ਅਤੇ ਸਿੱਖੀ ਪ੍ਰਤੀ ਕੀਤੇ ਜਾ ਰਹੇ ਪ੍ਰਚਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਖਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਫੈਸਲਾ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *