ਜਬਰ ਜਨਾਹ ਦੇ ਮਾਮਲੇ ‘ਚ ਬਰਨਾਲਾ ਜੇਲ ‘ਚ ਬੰਦ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਰੇ ਮਾਮਲਿਆਂ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। 10 ਫਰਵਰੀ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਜ਼ਮਾਨਤ ਮਿਲਣ ਤੋਂ ਬਾਅਦ ਜੇਲ ਤੋਂ ਰਿਹਾਅ ਹੋਣ ਦੀ ਖਬਰ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੇ ਸਮਰਥਕ ਖੁਸ਼ ਹਨ। ਦੂਜੇ ਪਾਸੇ ਬੈਂਸ ਦੇ ਸਵਾਗਤ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਬੈਂਸ ਸਮਰਥਕਾਂ ਨੂੰ 10 ਤਰੀਕ ਨੂੰ ਬਰਨਾਲਾ ਜੇਲ੍ਹ ਤੋਂ ਬਾਹਰ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਜੋ ਸਿਮਰਜੀਤ ਸਿੰਘ ਬੈਂਸ ਰੋਡ ਸ਼ੋਅ ਕਰਦੇ ਹੋਏ ਲੁਧਿਆਣਾ ਪਹੁੰਚ ਸਕਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।