Site icon Geo Punjab

ਜਰਨਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ SGPC ਵੱਲੋਂ ਜਾਹੋ ਜਲਾਲ ਨਾਲ ਮਨਾਈ ਜਾਵੇਗੀ


ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300ਵਾਂ ਜਨਮ ਦਿਹਾੜਾ ਸ਼ੋ੍ਰਮਣੀ ਕਮੇਟੀ ਵੱਲੋਂ ਪੂਰੀ ਸ਼ਿੱਦਤ ਨਾਲ ਮਨਾਇਆ ਜਾ ਰਿਹਾ ਹੈ ਅਤੇ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਦਿੱਲੀ ਤੋਂ ਨਗਰ ਕੀਰਤਨ ਆਰੰਭ ਹੋਵੇਗਾ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਸੱਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ: ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਗੁਰਦੁਆਰਾ ਪ੍ਰਬੰਧਕ ਹਾਜ਼ਰ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਖਾਲਸਾ ਫਤਹਿ ਮਾਰਚ 16 ਅਪ੍ਰੈਲ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ, ਉਪਰੰਤ 17 ਅਪ੍ਰੈਲ ਨੂੰ ਦਿੱਲੀ ਵਿਖੇ ਸ਼ਾਮ 5 ਵਜੇ ਤੋਂ 12 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ | ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 18 ਅਪ੍ਰੈਲ ਨੂੰ ਬਾਅਦ ਦੁਪਹਿਰ ਡੀ.ਡੀ.ਏ ਗਰਾਊਾਡ ਵਿਖੇ ਖ਼ਾਲਸਾਈ ਖੇਡਾਂ ਕਰਵਾਈਆਂ ਜਾਣਗੀਆਂ ਅਤੇ 20 ਅਪ੍ਰੈਲ ਨੂੰ ਖ਼ਾਲਸਾ ਫ਼ਤਹਿ ਮਾਰਚ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਫ਼ਤਿਹ ਨਗਰ ਦਿੱਲੀ ਤੋਂ ਸ਼ੁਰੂ ਹੋਵੇਗਾ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਖਾਲਸਾ ਫਤਹਿ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪੰਜਾਬ ਵਿੱਚ ਪ੍ਰਵੇਸ਼ ਕਰੇਗਾ ਅਤੇ 21 ਅਪਰੈਲ ਨੂੰ ਪਟਿਆਲਾ ਪਹੁੰਚੇਗਾ, ਜਿਸ ਦਾ ਵੱਖ-ਵੱਖ ਥਾਵਾਂ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version