ਜਲੰਧਰ: ਨੈਸ਼ਨਲ ਹੈਰਾਲਡ, ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟਰ) ਨੇ ਸੰਮਨ ਭੇਜਿਆ ਹੈ। ਅੱਜ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਕੇਂਦਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਨੇ ਸੋਨੀਆ ਗਾਂਧੀ ਨੂੰ ਵੀ 23 ਜੂਨ ਨੂੰ ਤਲਬ ਕੀਤਾ ਹੈ।
ਅੱਜ ਰਾਹੁਲ ਗਾਂਧੀ ਈਡੀ ਸਾਹਮਣੇ ਪੇਸ਼ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਜਲੰਧਰ ਸਥਿਤ ਈਡੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਵੜਿੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਧੱਕੇਸ਼ਾਹੀ ਦੇ ਰਾਹ ਪਈ ਹੋਈ ਹੈ, ਜਿਸ ਨਾਲ ਲੋਕਤੰਤਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਢਾਹ ਲੱਗ ਰਹੀ ਹੈ। ਵੜਿੰਗ ਨੇ ਇਸ ਨੂੰ ਗੈਰ-ਜਮਹੂਰੀ ਦੱਸਿਆ।
ਧਰਨੇ ਦੌਰਾਨ ਜਿੱਥੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਉੱਥੇ ਹੀ ਕੜਕਦੀ ਗਰਮੀ ਵਿੱਚ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।