ਜਲੰਧਰ ‘ਚ ਸੜਕ ਹਾਦਸੇ ‘ਚ ਮ੍ਰਿਤਕ ਐਨਆਰਆਈ ਦੀ ਪਛਾਣ ਜਸਪਾਲ ਰਾਮ ਵਜੋਂ ਹੋਈ ਹੈ: ਪੁਲਿਸ ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇੱਕ ਐਨਆਰਆਈ ਵਿਅਕਤੀ ਦੀ ਮੌਤ ਹੋ ਗਈ। ਗੁਰਾਇਆ ਨੇੜਲੇ ਪਿੰਡ ਮੁਠੱਡਾ ਖੁਰਦ ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਐਨਆਰਆਈ ਦੀ ਪਛਾਣ ਜਸਪਾਲ ਰਾਮ ਪੁੱਤਰ ਅਨੰਤ ਰਾਮ ਵਾਸੀ ਬ੍ਰਹਮਪੁਰੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਕਰੀਬ 25 ਸਾਲ ਬਾਅਦ ਵਿਦੇਸ਼ ਤੋਂ ਭਾਰਤ ਪਰਤਿਆ ਸੀ। ਇਸ ਸਬੰਧੀ ਏਐਸਆਈ ਜੈ ਗੋਪਾਲ ਨੇ ਦੱਸਿਆ ਕਿ ਮੋਟਰਸਾਈਕਲ ਦੀ ਟੱਕਰ ਕਾਰਨ ਐਨਆਰਆਈ ਜਸਪਾਲ ਰਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦਾ ਅੰਤ