ਜਲੰਧਰ ਤੋਂ ‘ਆਪ’ ਵਿਧਾਇਕ ਮਹਿੰਦਰ ਭਗਤ ਨੂੰ ਕੈਬਨਿਟ ਦੀ ਕੁਰਸੀ ਦੇਣ ਦੀ ਤਿਆਰੀ?


ਜਲੰਧਰ : ਜਲੰਧਰ ‘ਚ ਹੋਈ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਹੈ। ਹੁਣ ਸੂਤਰਾਂ ਮੁਤਾਬਕ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਅਗਲੇ 2-3 ਦਿਨਾਂ ‘ਚ ਮਹਿੰਦਰ ਭਗਤ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਚੋਣਾਂ ਦੌਰਾਨ ਸੀਐਮ ਮਾਨ ਨੇ ਮਹਿੰਦਰ ਭਗਤ ਦੇ ਵੋਟਰਾਂ ਨਾਲ ਵਾਅਦਾ ਕੀਤਾ ਸੀ ਕਿ “ਜੇਕਰ ਤੁਸੀਂ ਮਹਿੰਦਰ ਭਗਤ ਨੂੰ ਵਿਧਾਨ ਸਭਾ ਦੀ ਇੱਕ ਪੌੜੀ ਚੜ੍ਹਾ ਦਿਓਗੇ ਤਾਂ ਮੈਂ ਅਗਲੀ ਪੌੜੀ ਚੜ੍ਹਾਂਗਾ।” ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਧੰਨਵਾਦ ਕਰਨ ਲਈ ਮੁੱਖ ਮੰਤਰੀ ਮਾਨ ਖੁਦ ਵਰਕਰਾਂ, ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਮੰਤਰੀ ਮੰਡਲ ‘ਚ ਜਗ੍ਹਾ ਮਿਲ ਸਕਦੀ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੀ ਵਿਰੋਧੀ ਸ਼ੀਤਲ ਅੰਗੁਰਾਲ ਨੂੰ ਕਰੀਬ 37,500 ਵੋਟਾਂ ਨਾਲ ਹਰਾਇਆ ਸੀ। ਅਜਿਹੇ ‘ਚ ਵੈਸਟ ਡਿਵੀਜ਼ਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *