ਜਲੰਧਰ: ਤੰਬਾਕੂ ਪਦਾਰਥਾਂ ਨੂੰ ਅੱਗ ਲਗਾਉਣ ਵਾਲੇ ਨਿਹੰਗ ਸਿੰਘ ਗ੍ਰਿਫਤਾਰ, ਪੁਲਿਸ ਕਮਿਸ਼ਨਰ ਐਸ.ਭੂਪਤੀ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਜੀ.ਟੀ.ਬੀ ਨਗਰ ਚੌਂਕ ਵਿਖੇ ਸਥਿਤ ਸਿਗਰਟ ਅਤੇ ਪਾਨ ਦੇ ਸਟਾਲਾਂ ਦੀ ਭੰਨਤੋੜ ਕਰਨ ਅਤੇ ਅੱਗ ਲਗਾਉਣ ਦੇ ਮਾਮਲੇ ਵਿੱਚ 4 ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। . ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਸੀਪੀ ਜਗਮੋਹਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸ਼ਰਾਰਤੀ ਅਨਸਰ ਜੀਟੀਬੀ ਨਗਰ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
