ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ‘ਚ ਲੋੜੀਂਦੇ ਇੰਸਪੈਕਟਰ ਨਵਦੀਪ ਸਿੰਘ, ਏਐੱਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ਵੱਲੋਂ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ‘ਚ 19 ਸਤੰਬਰ ਨੂੰ ਸੁਣਵਾਈ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਅਦਾਲਤ ਨੇ ਪੁਲਿਸ ਤੋਂ ਰਿਕਾਰਡ ਤਲਬ ਕਰਕੇ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਸੀ।
ਅੱਜ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ‘ਚ ਪੁਲਿਸ ਰਿਕਾਰਡ ਦੀ ਘੋਖ ਕਰਨ ਤੋਂ ਬਾਅਦ ਤਿੰਨਾਂ ਪੁਲਿਸ ਮੁਲਾਜ਼ਮਾਂ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ।
ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਆਤਮਹੱਤਿਆ ਦੇ ਮਾਮਲੇ ‘ਚ ਤਿੰਨ ਪੁਲਸ ਮੁਲਾਜ਼ਮ, ਇੰਸਪੈਕਟਰ ਨਵਦੀਪ ਸਿੰਘ, ਥਾਣੇ ਦੇ ਤਤਕਾਲੀ ਮੁਨਸ਼ੀ, ਏ.ਐੱਸ.ਆਈ. ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਇਕ ਮਹੀਨੇ ਤੋਂ ਫਰਾਰ ਹਨ।
ਇਹ ਸਾਰਾ ਮਾਮਲਾ 16 ਅਗਸਤ ਦਾ ਹੈ। ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਪਰ ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾ ਲਿਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀ ਆਵਾਜ਼ ਸੁਣਾਈ ਦਿੱਤੀ।ਜਦੋਂ ਪਰਿਵਾਰਕ ਮੈਂਬਰਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਦਸਤਾਰ ਦੀ ਬੇਅਦਬੀ ਕਰਕੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਨਵਜੀਤ ਨੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨਾਲ ਦੁਰਵਿਵਹਾਰ ਕੀਤਾ ਸੀ। ਜਗਜੀਤ ਕੌਰ ਦੀ ਸ਼ਿਕਾਇਤ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਮਾਨਵਜੀਤ ਖਿਲਾਫ ਹੰਗਾਮਾ ਕਰਨ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ ‘ਚ ਡੱਕ ਦਿੱਤਾ ਗਿਆ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
