ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ ਇੰਚਾਰਜ ਸਨ ਸੁਰਿੰਦਰ ਮਹੇ ਜਲੰਧਰ: ਭਾਜਪਾ ਆਗੂ ਅਤੇ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਮਹੇ ਪਿਛਲੇ ਇੱਕ ਸਾਲ ਤੋਂ ਕੈਂਸਰ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਸੁਰਿੰਦਰ ਮਹੇ ਦੇ ਦੇਹਾਂਤ ਨਾਲ ਭਾਜਪਾ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਸੁਰਿੰਦਰ ਮਹੇ ਇਕ ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਤਾਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਨ। ਸੁਰਿੰਦਰ ਮਹੇ ਕਰਤਾਰਪੁਰ ਦੇ ਭਾਜਪਾ ਇੰਚਾਰਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਦੁਪਹਿਰ 2 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਦਾ ਅੰਤ