ਜਲੰਧਰ ਪੁਲਸ ਨੇ ਨੌਜਵਾਨ ਖਿਲਾਫ ਥਾਣਾ ਸਦਰ ‘ਚ ਮਾਮਲਾ ਦਰਜ ਕੀਤਾ ਹੈ ਜਲੰਧਰ: ਪੰਜਾਬ ਪੁਲਸ ਨੇ ਜਲੰਧਰ ਜ਼ਿਲੇ ਦੇ ਗਾਜੀ ਗੁੱਲਾ ਚੌਕ ਨੇੜਿਓਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਨੌਜਵਾਨ ਦੀ ਪਛਾਣ ਰੋਹਿਤ ਵਾਸੀ ਟੀਵੀ ਸੈਂਟਰ ਨਕੋਦਰ ਚੌਕ, ਜਲੰਧਰ ਵਜੋਂ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਐੱਸ.ਆਈ ਗੁਰਨਾਮ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗਾਜੀ ਗੁੱਲਾ ਚੌਕ ਨੇੜੇ ਮੌਜੂਦ ਸਨ। ਉਨ੍ਹਾਂ ਨੂੰ ਇੱਕ ਨੌਜਵਾਨ ‘ਤੇ ਸ਼ੱਕ ਹੋਇਆ, ਜੋ ਕਿ ਅੰਡਰ ਬ੍ਰਿਜ ਤੋਂ ਆ ਰਿਹਾ ਸੀ। ਪੁਲਿਸ ਨੂੰ ਦੇਖ ਕੇ ਨੌਜਵਾਨ ਡਰ ਗਿਆ। ਉਹ ਤੁਰੰਤ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਫੜ ਲਿਆ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਰੋਹਿਤ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਰੋਹਿਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ। ਦਾ ਅੰਤ