ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕੁਰਸੀਆਂ ਸਾੜਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਲਕੇ 16 ਦਸੰਬਰ ਨੂੰ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪ੍ਰਬੰਧਕਾਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਇਹ ਇਕੱਤਰਤਾ ਬੁਲਾਈ ਗਈ ਹੈ। ਫਰੀਦਕੋਟ ਨਿਊਜ਼ : ਨੈਸ਼ਨਲ ਹਾਈਵੇ ਜਾਮ ਹੁਣ ਇਨਸਾਫ਼ ਮਿਲੂ ਬੇਦਬੀ ਡੀ5 ਚੈਨਲ ਪੰਜਾਬੀ ਦੇ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਓ.ਐਸ.ਡੀ. ਸਤਬੀਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਬੁਲਾਈ ਗਈ ਧਰਮ ਪ੍ਰਚਾਰ ਕਮੇਟੀ ਦੀ ਇਹ ਮੀਟਿੰਗ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਵੇਗੀ | ਉਨ੍ਹਾਂ ਕਿਹਾ ਕਿ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਸੰਦਰਭ ‘ਚ ਇਸ ਇਕੱਤਰਤਾ ਦੌਰਾਨ ਫੈਸਲਾ ਲਿਆ ਜਾਵੇਗਾ, ਤਾਂ ਜੋ ਭਵਿੱਖ ‘ਚ ਕੌਮ ‘ਚ ਆਪਸੀ ਵਿਵਾਦ ਦੀ ਅਜਿਹੀ ਸਥਿਤੀ ਪੈਦਾ ਨਾ ਹੋਵੇ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
