ਚੰਡੀਗੜ੍ਹ 28 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਕਿਹਾ ਹੈ ਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਐੱਚ.ਐੱਸ.ਜੀ.ਐੱਮ.ਸੀ) ਦੀਆਂ ਚੋਣਾਂ ਲੜਣਗੇ ਅਤੇ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਲਈ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰ ਕਰਾਉਣ ਦੀ ਅਪੀਲ ਵੀ ਕੀਤੀ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਸਿਰਫ਼ ਇੱਕ ਡਰਾਮਾ ਸੀ ਤਾਂ ਕਿ ਉਹ ਸਿੱਖ ਸੰਗਤ ਵਿੱਚ ਆਪਣਾ ਪ੍ਰਭਾਵ ਬਣਾ ਸਕਣ ਪ੍ਰੰਤੂ ਹਰਿਆਣਾ ਦੀ ਸਿੱਖ ਸੰਗਤ ਨੇ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਪਹਿਲਾਂ ਹੀ ਨਿਕਾਰ ਦਿੱਤਾ ਹੈ।
ਪੰਜਾਬ ਲਈ ਹੋਇਆ ਵੱਡਾ ਫ਼ੈਸਲਾ, ਬਣਿਆ ਦੇਸ਼ ਦਾ ਪਹਿਲਾ ਸੂਬਾ, CM ਮਾਨ ਨੇ ਕਰਤਾ ਦਾਅਵਾ | D5 Channel Punjabi
ਹਰਿਆਣਾ ਦੀ ਸਿੱਖ ਸੰਗਤ ਸਮਝਦਾਰ ਹੈ ਉਹਨਾਂ ਨੂੰ ਪਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਸੁਖਬੀਰ ਸਿੰਘ ਬਾਦਲ ਪਹਿਲਾ ਆਪ ਕਰਦੇ ਸਨ। ਇਹ ਵਿਰੋਧ ਇਸ ਲਈ ਸੀ ਕਿ ਹਰਿਆਣਾ ਦੀ ਗੁਰੂ ਦੀ ਗੋਲਕ ਨੂੰ ਅੰਮ੍ਰਿਤਸਰ ਲੈ ਜਾਇਆ ਜਾਵੇ, ਜਿੱਥੇ ਉਹ ਆਪਣੀ ਮਨ ਮਰਜੀ ਨਾਲ ਗੁਰੂ ਦੇ ਪੈਸੇ ਦੀ ਦੁਰਵਰਤੋਂ ਕਰ ਸਕਣ। ਜਸਟਿਸ ਨਿਰਮਲ ਸਿੰਘ ਨੇ ਅੱਗੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਸੁਖਬੀਰ ਸਿੰਘ ਬਾਦਲ ਨੂੰ ਪਹਿਲਾ ਜਿਵੇਂ ਨਿਕਾਰਿਆ ਹੈ ਉਸੇ ਤਰ੍ਹਾਂ ਹੁਣ ਵੀ ਸੁਖਬੀਰ ਸਿੰਘ ਬਾਦਲ ਦੀ ਅਪੀਲ ਤੇ ਸੰਗਤ ਧਿਆਨ ਨਹੀਂ ਦਵੇਗੀ। ਇਸ ਦਾ ਪਤਾ ਆਉਣ ਵਾਲੇ ਸਮੇਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਆਪੇ ਲੱਗ ਜਾਵੇਗਾ।
Sukhbir Badal ਨੂੰ ਵੱਡਾ ਝਟਕਾ, Kotkapura Goli Kand ਮਾਮਲੇ ’ਚ SIT ਦਾ ਵੱਡਾ ਕਦਮ | D5 Channel Punjabi
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਨਿੱਜੀ ਜਗੀਰ ਬਣਾਕੇ ਪੰਥ ਅਤੇ ਪੰਜਾਬ ਨੂੰ ਖੋਰਾ ਲਗਾਇਆ ਹੈ। ਸੁਖਬੀਰ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਕਾਰਨ ਹੀ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਹਾਸ਼ੀਏ `ਤੇ ਆ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਨਾਮੋਸ਼ੀਜਨਕ ਹਾਰ ਇਸ ਦਾ ਤਾਜ਼ਾ ਸਬੂਤ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਵੀ ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਜਵਾਬ ਦਵੇਗੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
